ਨਵੀਂ ਦਿੱਲੀ, ਦਿੱਲੀ ਦੇ ਰੋਹਿਣੀ ਦੇ ਪ੍ਰੇਮ ਨਗਰ ਇਲਾਕੇ ਵਿੱਚ ਘਰ ਦੀ ਛੱਤ ਡਿੱਗਣ ਕਾਰਨ ਇੱਕ ਬਜ਼ੁਰਗ ਜੋੜੇ ਦੀ ਮੌਤ ਹੋ ਗਈ ਅਤੇ ਉਨ੍ਹਾਂ ਦਾ 45 ਸਾਲਾ ਪੁੱਤਰ ਜ਼ਖ਼ਮੀ ਹੋ ਗਿਆ।

ਅੱਗ ਬੁਝਾਊ ਅਮਲੇ ਨੂੰ ਸਵੇਰੇ ਕਰੀਬ 3 ਵਜੇ ਛੱਤ ਡਿੱਗਣ ਦੀ ਸੂਚਨਾ ਮਿਲੀ।

ਦਿੱਲੀ ਫਾਇਰ ਸਰਵਿਸਿਜ਼ ਦੇ ਇੱਕ ਅਧਿਕਾਰੀ ਨੇ ਦੱਸਿਆ, "ਅਸੀਂ ਤੁਰੰਤ ਤਿੰਨ ਫਾਇਰ ਟੈਂਡਰ ਅਤੇ ਇੱਕ ਬਚਾਅ ਟੀਮ ਨੂੰ ਮੌਕੇ 'ਤੇ ਪਹੁੰਚਾਇਆ। ਤਿੰਨ ਲੋਕਾਂ ਨੂੰ ਮਲਬੇ ਵਿੱਚੋਂ ਬਾਹਰ ਕੱਢਿਆ ਗਿਆ ਅਤੇ ਉਨ੍ਹਾਂ ਨੂੰ ਨੇੜਲੇ ਹਸਪਤਾਲ ਵਿੱਚ ਲਿਜਾਇਆ ਗਿਆ।"

ਡਾਕਟਰਾਂ ਨੇ ਸੁਖਰਨ (85) ਅਤੇ ਉਸ ਦੀ 75 ਸਾਲਾ ਪਤਨੀ ਗਾਇਤਰੀ ਦੇਵੀ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਅਤੇ ਉਨ੍ਹਾਂ ਦੇ ਪੁੱਤਰ ਵਿਨੋਦ ਨੂੰ ਸੱਟਾਂ ਲੱਗੀਆਂ।

ਉਨ੍ਹਾਂ ਕਿਹਾ, "ਵਿਨੋਦ ਦਾ ਸੰਜੇ ਗਾਂਧੀ ਮੈਮੋਰੀਅਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਅਸੀਂ ਸਥਾਨਕ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।"